Year: 2026
Type: article
Abstract: ਹੱਥਲੇ ਖੋਜ-ਪੱਤਰ ਵਿੱਚ ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਪਰਵਾਸੀ ਭਾਰਤੀਆਂ ਦੇ ਯੋਗਦਾਨ ਦੇ ਸੰਦਰਭ ਵਿੱਚ ‘ਗ਼ਦਰ ਪਾਰਟੀ’ ਦੀ ਸਥਾਪਨਾ ਅਤੇ ਭੂਮਿਕਾ ਦਾ ਅਧਿਐਨ ਕੀਤਾ ਗਿਆ ਹੈ। ਇਸ ਅਧਿਐਨ ਦਾ ਮੁੱਖ ਉਦੇਸ਼ ਇਹ ਸਮਝਣਾ ਹੈ ਕਿ ਕਿਵੇਂ ਗ਼ਦਰ ਲਹਿਰ ਨੇ ਅੰਤਰਰਾਸ਼ਟਰੀ ਪੱਧਰ ’ਤੇ ਭਾਰਤੀ ਭਾਈਚਾਰੇ ਨੂੰ ਆਜ਼ਾਦੀ ਲਈ ਜਾਗਰੂਕ ਕੀਤਾ ਅਤੇ ਆਪਸੀ ਫ਼ਿਰਕੂ ਸਦਭਾਵਨਾ ਤੇ ਕੌਮੀ ਏਕਤਾ ਦੀ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਖੋਜ ਕਾਰਜ ਲਈ ਇਤਿਹਾਸਕ ਅਤੇ ਵਰਣਨਾਤਮਕ ਅਧਿਐਨ ਵਿਧੀਆਂ ਦਾ ਸਹਾਰਾ ਲਿਆ ਗਿਆ ਹੈ। ਅਧਿਐਨ ਦੇ ਨਤੀਜੇ ਦਰਸਾਉਂਦੇ ਹਨ ਕਿ ਗ਼ਦਰ ਪਾਰਟੀ ਦੀ ਸਥਾਪਨਾ, ਵਿਚਾਰਧਾਰਾ ਅਤੇ ਇਤਿਹਾਸਕ ਸੰਘਰਸ਼ ਨੇ ਭਾਰਤੀਆਂ ਦੇ ਮਨਾਂ ਵਿੱਚ ਰਾਸ਼ਟਰੀ ਚੇਤਨਾ ਨੂੰ ਪ੍ਰਚੰਡ ਕਰਦਿਆਂ ਭਾਰਤੀ ਸੁਤੰਤਰਤਾ ਸੰਗਰਾਮ ਨੂੰ ਇੱਕ ਨਵੀਂ ਦਿਸ਼ਾ ਅਤੇ ਗਤੀ ਪ੍ਰਦਾਨ ਕੀਤੀ।
Source: ARMAAN
Author: Dr. Gurjinder Kaur
Language: Panjabi
Subfield: Sociology and Political Science
Field: Social Sciences
Domain: Social Sciences
Keyword: G
Open Access status: hybrid
OpenAlex ID: W7208715641
